Shiksha Focus

ਸਕੂਲਾਂ ‘ਚ ਦਾਖਲੇ ਕੇ ਵਾਧੇ ਲਈ ਮੁੱਖ ਮੰਤਰੀ ਨੇ ਕਰ ਦਿੱਤਾ ਇਹ ਐਲਾਨ

ਸਕੂਲਾਂ ‘ਚ ਦਾਖਲੇ ਕੇ ਵਾਧੇ ਲਈ ਮੁੱਖ ਮੰਤਰੀ ਨੇ ਕਰ ਦਿੱਤਾ ਇਹ ਐਲਾਨ

 

 

– ਭਗਵੰਤ ਸਿੰਘ ਮਾਨ ਨੇ ਪਟਿਆਲਾ ਦੀ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਤਿਰੰਗਾ

 

 

ਸਿੱਖਿਆ ਫੋਕਸ, ਪਟਿਆਲਾ। ਪੰਜਾਬ ਸਰਕਾਰ 118 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ ਜੋ ਕਿ ਸਮਾਰਟ ਕਲਾਸਰੂਮ, ਲੈਬ ਅਤੇ ਖੇਡ ਸਹੂਲਤਾਂ ਨਾਲ ਲੈਸ ਹਨ। ਸੂਬਾ ਸਰਕਾਰ ਦੇ ਯਤਨਾਂ ਸਦਕਾ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਿੱਚ ਲਗਭਗ 17 ਫੀਸਦੀ ਦਾ ਵਾਧਾ ਹੋਇਆ ਹੈ। ਇਹ ਦਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੀ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਅਧਿਆਪਨ ਅਭਿਆਸਾਂ ਤੋਂ ਜਾਣੂ ਹੋ ਸਕਣ ਜਿਸ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਖੇਤਰ ਵਿੱਚ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਨਾਂ ਨੂੰ ਦੂਰ ਕਰਦੇ ਹੋਏ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਰੈਗੂਲਰ ਕਰਨ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਸਾਲਾਨਾ ਵਾਧਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਯੋਗ ਉਮੀਦਵਾਰਾਂ ਨੂੰ ਮੈਰਿਟ ‘ਤੇ ਸਰਕਾਰੀ ਨੌਕਰੀਆਂ ਦੇਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮਦਦ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿਭਾਗ ਦੀ ਕੁਸ਼ਲਤਾ ਹੋਰ ਪ੍ਰਭਾਵੀ ਬਣਾਉਣ ਲਈ ਮਨੁੱਖੀ ਸ਼ਕਤੀ ਵਧਾਉਣ ਵਾਸਤੇ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਭਰਤੀ ਹੋਣ ਦੀ ਉਮੀਦ ਵਿੱਚ ਹਰ ਸਾਲ ਲਗਭਗ 2.50 ਲੱਖ ਨੌਜਵਾਨ ਸਖ਼ਤ ਮਿਹਨਤ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਹੈੱਡ ਮਾਸਟਰ ਨਵਨੀਤ ਸਿੰਘ, ਈ.ਟੀ.ਟੀ. ਅਧਿਆਪਕ ਸੁਖਵਿੰਦਰ ਕੌਰ ਤੇ ਮੋਹਨ ਸਿੰਘ, ਵਿਜੈ ਕਪੂਰ, ਅਮਿਤ ਕੁਮਾਰ, ਸਰਨਪ੍ਰੀਤ ਕੌਰ, ਰਾਜ ਕੁਮਾਰ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ, ਪਬਲੀਨ ਸਿੰਘ ਧੰਜੂ, ਯੋਗੇਸ਼ਵਰ ਕਸ਼ਯਪ, ਸਤੀਸ਼ ਕੁਮਾਰ, ਵਿਜੈ ਕੁਮਾਰ ਗੋਇਲ, ਪਰਮਜੋਤ ਸਿੰਘ, ਗੁਰਦਰਸ਼ਨ ਸਿੰਘ ਚਮੋਲੀ, ਮੁਨੀਸ਼ ਕੁਮਾਰ, ਟਿੰਕੂ, ਧਰਮਪਾਲ ਸਿੰਘ, ਰਾਕੇਸ਼ ਅਰੋੜਾ, ਰੀਨਾ ਰਾਣੀ, ਪੂਜਾ ਵਰਮਾ, ਕੁਲਦੀਪ ਕੌਰ, ਰਾਜੇਸ਼ ਵਾਲੀਆ, ਸੁਪ੍ਰੀਤ ਬਾਜਵਾ, ਪੀਯੂਸ਼ ਅਗਰਵਾਲ, ਸੰਗਰਾਮ ਸਿੰਘ, ਅਮਰੀਕ ਸਿੰਘ, ਜੋਬਨਪ੍ਰੀਤ ਕੌਰ , ਸੁਖਦੇਵ ਸਿੰਘ, ਹੁਕਮ ਚੰਦ, ਤਰਸੇਮ ਲਾਲ, ਸੋਹਨ ਸਿੰਘ, ਮੁਕੇਸ਼ ਕੁਮਾਰ, ਅਜੀਤ ਸਿੰਘ, ਸੁਖਦੇਵ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਅਤੇ ਸੀਮਾ ਪਾਰਸੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ।