Shiksha Focus

ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਹੋਵੇਗਾ ਸਿਲੇਬਸ ਸ਼ੁਰੂ

ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਹੋਵੇਗਾ ਸਿਲੇਬਸ ਸ਼ੁਰੂ

 

 

ਸਿੱਖਿਆ ਫੋਕਸ, ਚੰਡੀਗੜ੍ਹ। ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।

ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਉਨ੍ਹਾਂ ਨੇ ਸਕੂਲ ਸਿਲੇਬਸ ਵਿੱਚ ਨਸ਼ੇ ਦੀ ਸਮੱਸਿਆ ਵਿਰੁੱਧ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਜਿਸ ਲਈ ਸਿੱਖਿਆ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ।