Shiksha Focus

ਪੰਜਾਬ ‘ਚ ਸਕੂਲਾਂ ਲਈ ਸਰਕਾਰ ਨੇ ਕਰ ਦਿੱਤਾ ਇਹ ਬਦਲਾਵ

ਪੰਜਾਬ ‘ਚ ਸਕੂਲਾਂ ਲਈ ਸਰਕਾਰ ਨੇ ਕਰ ਦਿੱਤਾ ਇਹ ਬਦਲਾਵ

ਸਿੱਖਿਆ ਫੋਕਸ, ਲੁਧਿਆਣਾ। ਨਵਾਂ ਮਹਿਨਾ ਸ਼ੁਰੂ ਹੋਣ ਦੇ ਨਾਲ ਹੀ ਸਰਕਾਰ ਨੇ ਪੰਜਾਬ ਵਿੱਚ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਰਕਾਰ ਨੇ ਸਕੂਲਾਂ ਦਾ ਸਮਾਂ ਵੀ ਬਦਲਣ ਦੇ ਹੁਕਮ ਦਿੱਤੇ ਹਨ। ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

ਹਾਲਾਂਕਿ ਮਾਹਿਰਾਂ ਮੁਤਾਬਕ ਜੇ ਇਸ ਦੌਰਾਨ ਗਰਮੀ ਵਧਦੀ ਹੈ ਜਾਂ ਕੋਈ ਐਮਰਜੈਂਸੀ ਪੈਦਾ ਹੋ ਜਾਂਦੀ ਹੈ ਤਾਂ ਸਰਕਾਰ ਉਸ ਤੋਂ ਪਹਿਲਾਂ ਹੀ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ।